ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ

ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ ਦੇ ਨਾਲ 6 ਜੂਨ ਨੂੰ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਗੱਲ ਖ਼ਾਲਸਾ ਦੇ ਸੱਕਤਰ ਜਨਰਲ ਕੰਵਰਪਾਲ ਸਿੰਘ, ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਹੋਰ ਆਗੂਆਂ ਵਲੋਂ ਕੀਤਾ ਗਿਆ।