ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ Ç ਗਆ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਨੇ ਘੋਸ਼ਣਾ ਕੀਤੀ ਕਿ ਬਚਾਅ ਅਤੇ ਰਾਹਤ ਕਾਰਜਾਂ ਲਈ ਵਾਧੂ ਅਧਿਕਾਰੀ ਨਿਯੁਕਤ ਕੀਤੇ ਗਏ ਹਨ।