JALANDHAR WEATHER

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਜਾਂਚ ਦੇ ਨਾਂਅ ’ਤੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਕੇ ਅਤੇ ਅਜੀਤ ਅਖਬਾਰ ਦੇ ਇਸ਼ਤਿਹਾਰ ਬੰਦ ਕਰਨ ਦਾ ਵਿਰੋਧ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਡਾ. ਹਮਦਰਦ ਇਕ ਅੰਤਰਾਸ਼ਟਰੀ ਪੱਧਰ ਦੇ ਸਿੱਖ ਵਿਦਵਾਨ ਹਨ, ਦੇਸ਼ਾਂ ਤੇ ਵਿਦੇਸ਼ਾਂ ਵਿਚ ਉਨ੍ਹਾਂ ਦਾ ਵੱਡਾ ਨਾਂਅ ਹੈ ਅਤੇ ਸਰਕਾਰ ਵਲੋਂ ਇਸ ਕਦਰ ਪ੍ਰੇਸ਼ਾਨ ਕਰਨਾ ਸਮਝ ਤੋਂ ਬਾਹਰ ਹੈ । ਰਾਜਾ ਨੇ ਕਿਹਾ ਕਿ ਅਜੀਤ ਅਖਬਾਰ ਨੇ ਹਮੇਸ਼ਾ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਅਵਾਜ਼ ਬੁਲੰਦ ਕੀਤੀ ਹੈ ਅਤੇ ਸਾਡੀ ਪਾਰਟੀ ਇਸ ਕਾਰਵਾਈ ਦਾ ਸਿਰਫ ਵਿਰੋਧ ਹੀ ਨਹੀਂ, ਬਲਕਿ ਨਿਖੇਧੀ ਵੀ ਕਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ