ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ

ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ।