JALANDHAR WEATHER

ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ

ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਾਮਲਾ ਨੌਜਵਾਨ ਵਲੋਂ ਬਾਈਕ ਸਵਾਰਾਂ ਨੂੰ ਚਿੱਟਾ ਲੈਣ ਤੋਂ ਰੋਕਣ ਦਾ ਦੱਸਿਆ ਜਾ ਰਿਹਾ ਹੈ। ਸਿਵਲ ਹਸਪਤਾਲ ਸੁਨਾਮ ਵਿਖੇ ਜ਼ੇਰੇ ਇਲਾਜ ਇਲਾਜ 25 ਕੁ ਸਾਲਾਂ ਦੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ ਕੁ ਦਸ ਵਜੇ ਜਦੋਂ ਤਿੰਨ ਬਾਈਕ ਸਵਾਰ ਨੌਜਵਾਨ ਜੋ ਚਿੱਟਾ ਲੈ ਕੇ ਜਾ ਰਹੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਉਕਤ ਨੌਜਵਾਨਾਂ ਨੇ ਉਸ ਉੱਪਰ ਗੋਲੀ ਚਲਾ ਦਿੱਤੀ ਜੋ ਕਿ ਉਸ ਦੇ ਪੱਟ ਵਿੱਚ ਲੱਗੀ। ਇਸ ਸੰਬੰਧੀ ਜਦੋਂ ਥਾਣਾ ਸ਼ਹਿਰੀ ਦੇ ਐਸ.ਐਚ.ਓ. ਦੀਪਇੰਦਰਪਾਲ ਜੇਜੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਬਾਈਕ ਸਵਾਰ ਨੌਜਵਾਨਾਂ ਦੀਆਂ ਸੀ.ਸੀ.ਟੀ.ਵੀ ਕੈਮਰੇ ਵਿਚ ਤਸਵੀਰਾਂ ਕੈਦ ਹੋ ਗਈਆਂ ਹਨ, ਜਿਨ੍ਹਾਂ ਦੀ ਪਛਾਣ ਕਰਕੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ