ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ

ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ ਵਲੋਂ ਅੱਜ ਸਵੇਰੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਸਿਰਫ਼ 10 ਰੁਪਏ ਭਾਰਤੀ ਕਰੰਸੀ ਮਿਲੀ ਹੈ ਜਦ ਕਿ ਹੋਰ ਕੋਈ ਇਤਰਾਜ਼ ਯੋਗ ਚੀਜ਼ ਨਹੀਂ ਮਿਲੀ।