ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ


ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮੁਖਤਾਰ ਅੰਸਾਰੀ ’ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।