ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਗਾਇਨ ਕੀਤਾ ਜਾ ਰਿਹਾ ਹੈ। ਅਰਦਾਸ ਉਪਰੰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਯਾਦਗਾਰੀ ਸਮਾਗਮ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਹਨ। ਘੱਲੂਘਾਰਾ ਸਮਾਗਮ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਜੂਨ 1984 ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਵੀ ਸ਼ਾਮ ਤਕ ਸੰਗਤਾਂ ਨੂੰ ਕਰਵਾਏ ਜਾਣਗੇ।
;
;
;
;
;
;
;
;