ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਈ ਜਰਨੈਲ ਸਿੰਘ ਸਖ਼ੀਰਾ ਤੇ ਸਤਨਾਮ ਸਿੰਘ ਮਨਾਵਾਂ ਆਦਿ ਵੀ ਮੌਜੂਦ ਸਨ।