JALANDHAR WEATHER

ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ

ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10 ਥਾਵਾਂ ’ਤੇ ਤਲਾਸ਼ੀ ਲਈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫ਼ੋਟਕਾਂ ਦੀ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸੰਬੰਧ ਵਿਚ ਪੰਜਾਬ ’ਚ 9 ਅਤੇ ਹਰਿਆਣਾ ’ਚ 1 ਥਾਂ ’ਤੇ ਛਾਪੇਮਾਰੀ ਕੀਤੀ ਗਈ। ਐਨ.ਆਈ.ਏ. ਨੇ ਪਿਛਲੇ ਸਾਲ 20 ਅਗਸਤ ਨੂੰ ਇੰਡੀਅਨ ਪੀਨਲ ਕੋਡ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਸੂਓ ਮੋਟੋ ਕੇਸ ਦਰਜ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ