ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ

ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ ਸਮਰਥਤ ਕੀਤਾ ਗਿਆ ਸੀ ਅਤੇ ਦੇਸ਼ ਦੇ ਪੂਰਬੀ ਅਤੇ ਪੱਛਮੀ ਸਮੁੰਦਰੀ ਕਿਨਾਰਿਆਂ ਨੂੰ ਕਵਰ ਕੀਤਾ ਗਿਆ ਸੀ।