ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਪਟਿਆਲਾ ਵਿਚ ਵੀ ਭਾਜਪਾ ਵਲੋਂ ਕੀਤੀ ਜਾ ਰਹੀ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਪੁਜੇ। ਇਸ ਮੌਕੇ ਭਾਜਪਾ ਦੀ ਸੂਬਾਈ ਮੀਤ ਪ੍ਰਧਾਨ ਜੈ ਇੰਦਰ ਕੌਰ ਤੇ ਹੋਰ ਭਾਜਪਾ ਆਗੂ ਵੀ ਮੌਜੂਦ ਹਨ।