ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ

ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਸਟੋਰੀ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਹੁਣ ਗਾਇਕੀ ਦੇ ਖ਼ੇਤਰ ਨੂੰ ਛੱਡ ਰਹੇ ਹਨ। ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ’ਤੇ ਲਿਖਿਆ ਕਿ ਯਾਰ ਅਣਮੁੱਲੇ ਐਲਬਮ ਤੋਂ ਲੈ ਕੇ ਹੁਣ ਤੱਕ ਪਿਆਰ ਦੇਣ ਲਈ ਬਹੁਤ ਸ਼ੁਕਰੀਆ।