JALANDHAR WEATHER

ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ

ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ ਪੁੱਜ ਗਏ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਵਿਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਸਥਿਤੀ ਨੂੰ ਸੰਭਾਲਦਿਆਂ ਐਸ.ਐਸ.ਪੀ. ਮਾਨਸਾ ਡਾ. ਨਾਨਕ ਸਿੰਘ ਉਨ੍ਹਾਂ ਨੂੰ ਉੱਥੋਂ ਵਾਪਿਸ ਮੋੜ ਲਿਆਏ। ਪਤਾ ਲੱਗਿਆ ਹੈ ਕਿ ਸਿੱਧੂ ਪਰਿਵਾਰ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਕੱਲ੍ਹ ਤੋਂ ਹੀ ਸਮਾਂ ਮੰਗਿਆ ਜਾ ਰਿਹਾ ਸੀ, ਪਰ ਸਮਾਂ ਨਹੀਂ ਮਿਲਿਆ। ਇਸ ਵੇਲੇ ਐਸ.ਐਸ.ਪੀ. ਵਲੋਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਗੱਲਬਾਤ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ