ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤੀਸਰੇ ਦਿਨ ਵੀ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜਾਮ

ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ )-ਉੱਤਰ ਭਾਰਤ ਦੇ 6 ਰਾਜਾਂ ਦੀਆਂ 18 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਐਲਾਨ ਮੁਤਾਬਕ ਤਿੰਨ ਦਿਨਾਂ ਦਾ ਰੇਲ ਰੋਕੋ ਮੋਰਚੇ ਦੇ ਦਿੱਤੇ ਸੱਦੇ ਤਹਿਤ ਤੀਸਰੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜਦੀਕ ਪੈੰਦੇ ਪਿੰਡ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ-ਦਿੱਲੀ ਰੇਲਵੇ ਟਰੈਕ ਮੁਕੰਮਲ ਤੌਰ 'ਤੇ ਠੱਪ ਰਿਹਾ ਅਤੇ ਧਰਨਾਕਾਰੀਆ ਵਲੋਂ ਜੰਮ ਕੇ ਨਾਅਰੇਬਾਜੀ ਕੀਤੀ ਗਈ।