ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ

ਫਗਵਾੜਾ, 30 ਸਤੰਬਰ (ਹਰਜੋਤ ਸਿੰਘ ਚਾਨਾ)-ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਹੁਸ਼ਿਆਰਪੁਰ ਰੋਡ ਸਥਿਤ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਵਿਜੀਲੈਂਸ ਦੀ ਟੀਮ ਜਰਨੈਲ ਸਿੰਘ ਵਾਹਦ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਈ ਹੈ।