JALANDHAR WEATHER

ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ

ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਕਿਸਾਨ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਅਤੇ ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨੇੜੇ ਪੈਂਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਚਾਟੀਵਿਡ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਮਜ਼ਦੂਰਾਂ ਦਾ ਹੜ੍ਹਾਂ ਦੌਰਾਨ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ, ਫ਼ਸਲਾਂ ਦੀ ਬਰਬਾਦੀ ਨਾਲ ਘਰ ਵੀ ਬਰਬਾਦ ਹੋ ਗਏ ਹਨ, ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅਜੇ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਲਗਭਗ ਸੱਤ ਥਾਂਵਾ ’ਤੇ ਜਾਮ ਹੋਵੇਗਾ। ਜਿਸ ਤਹਿਤ ਅੰਮ੍ਰਿਤਸਰ-ਦਿੱਲੀ ਹਾਈਵੇ ਮਾਰਗ ’ਤੇ ਪੈਂਦਾ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਅੱਜ ਸ਼ਾਮ 4 ਵਜੇ ਤੱਕ ਮੁਕੰਮਲ ਤੌਰ ’ਤੇ ਬੰਦ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ