JALANDHAR WEATHER

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਬੰਗਾਲੀ ਵਾਲਾ ਪੁੱਲ ’ਤੇ ਧਰਨਾ ਜਾਰੀ

ਮਖੂ, 30 ਸਤੰਬਰ (ਕੁਲਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਹਾਈਵੇ 54 ਬੰਗਾਲੀ ਵਾਲੇ ਪੁੱਲ ਤੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੁਖਦੇਵ ਸਿੰਘ ਮੰਡ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ ਨੇ ਦੱਸਿਆ ਕਿ ਕਿਸਾਨੀ ਮਸਲਿਆਂ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਆਪਣੀ ਆਵਾਜ਼ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਇਹ ਧਰਨਾ ਦਿੱਤਾ ਜਾ ਰਿਹਾ ਹੈ, ਜੋ ਚਾਰ ਵਜੇ ਤੱਕ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ