ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ

ਸੁਲਤਾਨਵਿੰਡ, 30 ਸਤੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਅਤੇ ਜਸਪਾਲ ਕੌਰ ਦੀ ਅਗਵਾਈ ਹੇਠ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਕੋਠੀ ਅੱਗੇ ਨਿਊ ਅੰਮ੍ਰਿਤਸਰ ਵਿਖੇ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਜਿੰਨਾ ਚਿਰ ਮੰਤਰੀ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੇ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹਿਣਗੇ।