JALANDHAR WEATHER

ਬੁੰਗਾ ਮਸਤੂਆਣਾ ਸਾਹਿਬ ਦੇ 100 ਸਾਲਾ ਸਥਾਪਨਾ ਦਿਵਸ ਸੰਬੰਧੀ ਸਮਾਗਮ ਸ਼ੁਰੂ

ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਜੀ ਵਲੋਂ ਸਥਾਪਿਤ ਪ੍ਰਸਿੱਧ ਧਾਰਮਿਕ ਸੰਸਥਾ ਧਾਰਮਿਕ ਮਹਾਂ ਵਿਦਿਆਲਯ ਲੰਗਰ ਬੁੰਗਾ ਮਸਤੂਆਣਾ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 3 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਅੱਜ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਅਖ਼ੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਰਸਮੀ ਤੌਰ ’ਤੇ ਸ਼ੁਰੂ ਹੋ ਗਏ ਹਨ। ਸੰਪਰਦਾਇ ਮਸਤੂਆਣਾ ਮੁਖੀ ਬਾਬਾ ਟੇਕ ਸਿੰਘ ਧਨੌਲਾ ਅਤੇ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਨੂੰ ਦੋ ਵਿਸ਼ਾਲ ਨਗਰ ਕੀਰਤਨ ਦਮਦਮਾ ਸਾਹਿਬ ਪੁੱਜਣਗੇ ਜਦੋਂਕਿ ਮੁੱਖ ਸਮਾਗਮ 2 ਅਕਤੂਬਰ ਨੂੰ ਹੋਣਗੇ, ਜਿਨ੍ਹਾਂ ’ਚ ਪੰਥ ਦੀਆਂ ਪ੍ਰਸਿੱਧ ਧਾਰਮਿਕ ਅਤੇ ਰਾਜਸੀ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ