ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਕੀਤੇ ਤਿੰਨੇ ਕਰੀਬੀ ਭੇਜੇ ਜੇਲ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਪਲਾਟ ਖਰੀਦਣ ਮਾਮਲੇ ’ਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਦਾ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਜੱਜ ਦਲਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਤਿੰਨਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਕੇਂਦਰੀ ਜੇਲ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਸਿੰਘ ਬਾਦਲ ਦੇ ਬਹੁਤ ਨੇੜੇ ਮੰਨੇ ਜਾਂਦੇ ਇਕ ਸ਼ਰਾਬ ਠੇਕੇਦਾਰ ਜਸਵਿੰਦਰ ਸਿੰਘ ਜੁਗਨੂੰ ਦੇ ਘਰ ਵੀ ਰੇਡ ਕੀਤੀ ਗਈ ਹੈ ਪਰ ਘਰ ਵਿਚ ਕੋਈ ਮੌਜੂਦ ਨਹੀਂ ਸੀ, ਜਿਸ ਕਾਰਨ ਟੀਮ ਨੂੰ ਖ਼ਾਲੀ ਹੱਥ ਵਾਪਸ ਮੁੜਣਾ ਪਿਆ।