ਆਰ.ਬੀ.ਆਈ. ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਸਮਾਂ ਸੀਮਾ ਵਿਚ ਕੀਤਾ ਵਾਧਾ

ਨਵੀਂ ਦਿੱਲੀ, 30 ਸਤੰਬਰ- ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ’ਚ 2000 ਰੁਪਏ ਦੇ ਨੋਟਾਂ ਨੂੰ ਬਦਲਣ ਜਾਂ ਜਮਾਂ ਕਰਵਾਉਣ ਦੀ ਸਮਾਂ ਸੀਮਾ 7 ਅਕਤੂਬਰ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਇਹ ਸਮਾਂ ਸੀਮਾ ਅੱਜ 30 ਸਤੰਬਰ ਨੂੰ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਆਰ.ਬੀ.ਆਈ. ਨੇ ਇਸ ਨੂੰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਆਰ.ਬੀ.ਆਈ. ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਬੈਂਕ 8 ਅਕਤੂਬਰ ਤੋਂ 2000 ਰੁਪਏ ਦੇ ਨੋਟ ਸਵੀਕਾਰ ਨਹੀਂ ਕਰਨਗੇ।