JALANDHAR WEATHER

ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ ’ਚ

ਜਲਾਲਾਬਾਦ, 30 ਸਤੰਬਰ (ਜਤਿੰਦਰਪਾਲ ਸਿੰਘ/ਪ੍ਰਦੀਪ ਕੁਮਾਰ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਤਹਿਸੀਲ ਕੰਪਲੈਕਸ ਦੇ ਪਿਛਲੇ ਗੇਟ ਰਾਹੀਂ ਅਦਾਲਤ ਵਿਚ ਲਿਆਂਦਾ ਗਿਆ।ਜਾਣਕਾਰੀ ਅਨੁਸਾਰ ਪੁਲਿਸ ਨੇ ਖਹਿਰਾ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਰਿਮਾਂਡ ਨਾ ਦੇ ਕੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ