JALANDHAR WEATHER

ਥਾਣਾ ਘਰਿੰਡਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਅਟਾਰੀ, 26 ਸਤੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਪੁਲਿਸ ਨੇ ਇਕ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਅਟਾਰੀ ਸ. ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਸਰਹੱਦੀ ਪਿੰਡ ਰੋੜਾਵਾਲਾ ਖੁਰਦ ਦੇ ਵਸਨੀਕ ਗੁਰਦਿੱਤਾਂ ਸਿੰਘ ਉਰਫ਼ ਗੁਰੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਅਰੋੜਾ ਵਾਲਾ ਖੁਰਦ ਨਜ਼ਦੀਕ ਅਟਾਰੀ ਸਰਹੱਦ ਨੂੰ ਮੁਖ਼ਬਰ ਦੀ ਇਤਲਾਹ ’ਤੇ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਥਾਣਾ ਘਰਿੰਡਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ