ਸੁਖਪਾਲ ਸਿੰਘ ਖਹਿਰਾ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚੋਂ ਨਾਭਾ ਜੇਲ੍ਹ ਵਿਚ ਰੈਫ਼ਰ

ਸ੍ਰੀ ਮੁਕਤਸਰ ਸਾਹਿਬ,30 ਸਤੰਬਰ (ਬਲਕਰਨ ਸਿੰਘ ਖਾਰਾ) - ਐਨਡੀਪੀਸੀ ਐਕਟ ਤਹਿਤ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵਲੋਂ 14 ਦਿਨ ਦੀ ਨਿਆਇਕ ਹਿਰਾਸਤ ਲਈ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ । ਪਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੀਬ 1.30 ਘੰਟਾ ਜੇਲ੍ਹ ਵਿਚ ਰਹਿਣ ਤੋਂ ਬਾਅਦ ਸੁਰੱਖਿਆ ਨੂੰ ਦੇਖਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਪ੍ਰਸ਼ਾਸਨ ਵਲੋਂ ਨਾਭਾ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ।