ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ

ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਵਿਚ ਏਸ਼ੀਆ ਭਰ ਦੇ ਨਾਮੀ ਪਹਿਲਵਾਨ ਨਿਤਰਨਗੇ।