ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ

ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਅੱਜ ਅਸੀਂ ਮਨੀਪੁਰ ਦੀ ਸਥਿਤੀ ਬਾਰੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਮੰਗ ਪੱਤਰ ਸੌਂਪਿਆ ਹੈ, ਜਿਸ ਵਿਚ ਮਨੀਪੁਰ ਹਿੰਸਾ ਸੰਬੰਧੀ ਅਸੀਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਉੱਚ ਪੱਧਰੀ ਜਾਂਚ ਕਮਿਸ਼ਨ ਦੀ ਸਥਾਪਨਾ ਸਮੇਤ 12 ਮੰਗਾਂ ਰੱਖੀਆਂ ਹਨ।