ਨਹੀਂ ਪਤਾ ਕਿ ਅਸੀਂ ਮੁਹੰਮਦ ਇਕਬਾਲ ਦਾ ਭਾਗ ਕਿਉਂ ਪੜ੍ਹਾ ਰਹੇ ਸੀ-ਯੋਗੇਸ਼ ਸਿੰਘ (ਉਪ ਕੁਲਪਤੀ ਦਿੱਲੀ ਯੂਨੀਵਰਸਿਟੀ)

ਨਵੀਂ ਦਿੱਲੀ, 30 ਮਈ-ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੇ ਰਾਜਨੀਤੀ ਸ਼ਾਸਤਰ ਦੇ ਸਿਲੇਬਸ ਵਿਚ ਮੁਹੰਮਦ ਇਕਬਾਲ ਦੇ ਅਧਿਆਏ ਨੂੰ ਹਟਾਉਣ ਅਤੇ ਭਾਰਤੀ ਕ੍ਰਾਂਤੀਕਾਰੀ ਵੀਰ ਸਾਵਰਕਰ ਦੇ ਅਧਿਆਏ ਨੂੰ ਸ਼ਾਮਿਲ ਕਰਨ ਬਾਰੇ ਕਿਹਾ, "ਮੈਨੂੰ ਨਹੀਂ ਪਤਾ ਕਿ ਪਿਛਲੇ 75 ਸਾਲਾਂ ਤੋਂ ਅਸੀਂ ਉਨ੍ਹਾਂ (ਮੁਹੰਮਦ ਇਕਬਾਲ ਦਾ) ਭਾਗ ਕਿਉਂ ਪੜ੍ਹਾ ਰਹੇ ਸੀ। ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਉਸ ਨੇ ਪ੍ਰਸਿੱਧ ਗੀਤ 'ਸਾਰੇ ਜਹਾਂ ਸੇ ਅੱਛਾ' ਰਚ ਕੇ ਭਾਰਤ ਦੀ ਸੇਵਾ ਕੀਤੀ, ਪਰ ਕਦੇ ਵੀ ਇਸ 'ਤੇ ਵਿਸ਼ਵਾਸ ਨਹੀਂ ਕੀਤਾ।"