JALANDHAR WEATHER

ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਜਲੰਧਰ , 2 ਜੂਨ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ  ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਨਿੱਘਾ ਸੁਆਗਤ ਹੈ । ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਸ. ਦਰਬਾਰਾ ਸਿੰਘ ਗੁਰੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ । ਦਰਬਾਰਾ ਸਿੰਘ ਜੀ ਨੇ ਪਿਛਲੀਆਂ ਤਿੰਨ ਚੋਣਾਂ (2012, 2017 ਅਤੇ 2019) ਸ਼੍ਰੋਮਣੀ ਅਕਾਲੀ ਦਲ ਦੀਆਂ ਟਿਕਟਾਂ 'ਤੇ ਲੜੀਆਂ ਸਨ । ਦਰਬਾਰਾ ਸਿੰਘ ਜੀ ਉਹ ਪ੍ਰਸ਼ਾਸਨਿਕ ਅਧਿਕਾਰੀ ਹਨ ਆਪਣੀ ਇਮਾਨਦਾਰੀ ਅਤੇ ਕੰਮ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ, ਅਕਾਲੀ ਸਰਕਾਰ ਸਮੇਂ ਇਹਨਾਂ ਨੇ ਮੇਰੇ ਪਿਤਾ ਸਵ. ਸ. ਪਰਕਾਸ਼ ਸਿੰਘ ਜੀ ਬਾਦਲ ਜੀ ਦੇ ਪ੍ਰਮੁੱਖ ਸਕੱਤਰ ਦੇ ਤੌਰ 'ਤੇ ਕੰਮ ਕੀਤਾ । ਮੇਰੀ ਦਿਲੀ ਇੱਛਾ ਹੈ ਕਿ ਬਾਦਲ ਸਾਬ੍ਹ ਨਾਲ ਜੁੜੇ ਰਹੇ ਹਰ ਉਸ ਆਗੂ ਨੂੰ ਘਰ ਵਾਪਸ ਲਿਆਉਂਦਾ ਜਾਵੇ ਜੋ ਕਿਸੇ ਵੀ ਕਾਰਨ ਪਾਰਟੀ ਤੋਂ ਪਾਸੇ ਹੋ ਗਏ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ