ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ

ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ਵਿਚ ਟੱਕਰ ਮਾਰ ਦਿੱਤੀ । ਮੌਕੇ ’ਤੇ ਮੌਜੂਦ ਪੀਰ ਦੇ ਪੁਜਾਰੀ ਸ਼ੰਕਰ ਬਾਬਾ ਦੇ ਪੋਤੇ ਨਿਤਿਨ ਦੀ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।