JALANDHAR WEATHER

ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ

ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ । ਜਿਸ ਵਿਚ ਹੋਰ ਤਸਕਰਾਂ ਦੀ ਸ਼ਮੂਲਿਅਤ ਹੋਣ ਦੀ ਆਸ ਹੈ । ਦੱਸਿਆ ਜਾ ਰਿਹਾ ਹੈ ਕਿ ਕਰੋੜਾਂ ਰੁਪਏ ਦੀ ਇਹ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਜ਼ਰੀਏ ਭਾਰਤ ਆਈ ਸੀ । ਇਹ ਖੇਪ ਜਲਾਲਾਬਾਦ ਦੇ ਕੌਮਾਂਤਰੀ ਸਰਹੱਦ ਦੇ ਇਲਾਕ਼ੇ ਵਿਚ ਆਈ ਸੀ। ਪੁਲਿਸ ਨੇ ਜਾਂਚ ਸ਼ੁਰੁ ਕਰ ਦਿਤੀ ਹੈ। ਜਲਾਲਾਬਾਦ ਥਾਣਾ ਸਦਰ ਵਿਚ ਇਸ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ । ਪੁਲਿਸ ਨੂੰ ਇਸ ਮਾਮਲੇ ਵਿਚ ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ ਹੈ । ਫ਼ਾਜ਼ਿਲਕਾ ਦੀ ਐਸ. ਐਸ. ਪੀ. ਮੈਡਮ ਅਵਨੀਤ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਅਜੇ ਕੰਮ ਕਰ ਰਹੀ ਹੈ ਅਤੇ ਜਲਦ ਪੁਲਿਸ ਇਸ ਮਾਮਲੇ ਦਾ ਖ਼ੁਲਾਸਾ ਕਰੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ