ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ

ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਇਸ ਸਿੱਟੇ ’ਤੇ ਪਹੁੰਚਦੀ ਹੈ ਕਿ ਭਾਈਵਾਲਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਰਾਜਨੀਤੀ ਵਿਚ ਕੁਝ ਵੀ ਅਸੰਭਵ ਨਹੀਂ ਹੈ।