ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ

ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ ਕਲੈਕਟਰ ਸਾਕੇਤ ਮਾਲਵੀਆ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਕਾਰ ’ਤੇ ਪਲਟ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।