JALANDHAR WEATHER

ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ

ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਮੀਟਿੰਗ ’ਚ ਆਉਣ ਵਾਲੀ 5 ਅਗਸਤ ਨੂੰ ਪਾਣੀਆਂ ਦੇ ਮੁੱਦੇ ਅਤੇ ਵਾਤਾਵਰਣ ਸੰਭਾਲ ਮੁੱਦੇ ’ਤੇ ਕਿਸਾਨ ਜਥੇਬੰਦੀ ਵਲੋਂ ਵੱਡਾ ਇਕੱਠ ਕਰਕੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕੇਂਦਰ ਵਲੋਂ ਐਲਾਨੇ ਗਏ ਨਵੇਂ ਐਮ. ਐਸ. ਪੀ. ਰੇਟਾਂ ਨੂੰ ਮੁੱਢੋ ਨਕਾਰਦੇ ਹਾਂ ਤੇ ‘ਅਜੀਤ’ ਅਖ਼ਬਾਰ ਨਾਲ ਜਿਸ ਢੰਗ ਨਾਲ ਪੰਜਾਬ ਸਰਕਾਰ ਧੱਕਾ ਕਰ ਰਹੀ ਹੈ ਉਸ ਦੀ ਵੀ ਕਿਸਾਨ ਜਥੇਬੰਦੀਆ ਨੇ ਮੀਟਿੰਗ ’ਚ ਨਿੰਦਾ ਕਰਦਿਆਂ ਅਦਾਰਾ ‘ਅਜੀਤ’ ਨਾਲ ਖੜੇ ਹੋਣ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ