JALANDHAR WEATHER

ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ

ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਅਫ਼ਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਮਿਲਣਾ ਚਾਹੁੰਦਾ ਸੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਚਾਹੁੰਦਾ ਸੀ। ਉਨ੍ਹਾਂ ਨੂੰ ਵੀਜ਼ਾ ਅਤੇ ਨਾਗਰਿਕਤਾ ਸੰਬੰਧੀ ਕੁਝ ਸਮੱਸਿਆਵਾਂ ਹਨ। ਅਸੀਂ ਉਨ੍ਹਾਂ ਮੁੱਦਿਆਂ ਨੂੰ ਹੱਲ ਕਰਾਂਗੇ, ਜਿਨ੍ਹਾਂ ਬਾਰੇ ਉਨ੍ਹਾਂ ਨੇ ਸਾਡੇ ਨਾਲ ਚਰਚਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਲੋਕ ਅਜੇ ਵੀ ਆਪਣੀ ਨਾਗਰਿਕਤਾ ਲੈਣ ਦੀ ਉਡੀਕ ਕਰ ਰਹੇ ਹਨ। ਅਸੀਂ ਨਾਗਰਿਕਤਾ ਅਤੇ ਵੀਜ਼ਾ ਸੰਬੰਧੀ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ ਕਿਉਂਕਿ ਉਨ੍ਹਾਂ ਦੀ ਮਦਦ ਕਰਨਾ ਸਾਡੀ ਜਿੰਮੇਵਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ