ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ

ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ ਤਿਆਰੀ ਕਰ ਰਹੇ ਹਨ। ਇਸ ਲਈ ਸਰਕਾਰ ਵਲੋਂ 220 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਸਾਰੀਆਂ ਖ਼ੇਡ ਸੰਘ ਖ਼ੇਡਾਂ ਦੇ ਟਰਾਇਲ 30 ਜੂਨ ਤੱਕ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਹਿਲਵਾਨਾਂ ਨਾਲ ਹੋਈ ਮੀਟਿੰਗ ਬਾਰੇ ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੱਲ੍ਹ ਹੋਈ ਮੀਟਿੰਗ ਉਸਾਰੂ ਰਹੀ। ਅਸੀਂ ਉਨ੍ਹਾਂ ਨੂੰ ਹਰ ਕਾਰਵਾਈ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ।