JALANDHAR WEATHER

ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ

ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਦੱਸ ਦੇਈਏ ਕਿ ਅਗਨੀ ਪ੍ਰਾਈਮ ਮਿਜ਼ਾਈਲ ਦੇ ਤਿੰਨ ਸਫ਼ਲ ਵਿਕਾਸ ਪ੍ਰੀਖਣਾਂ ਤੋਂ ਬਾਅਦ ਇਹ ਪਹਿਲੀ ਪ੍ਰੀ-ਇੰਡਕਸ਼ਨ ਨਾਈਟ ਲਾਂਚ ਸੀ। ਇਹ ਜਾਣਕਾਰੀ ਰੱਖਿਆ ਖ਼ੋਜ ਤੇ ਵਿਕਾਸ ਸੰਗਠਨ ਵਲੋਂ ਇਕ ਟਵੀਟ ਰਾਹੀਂ ਦਿੱਤੀ ਗਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੀ.ਆਰ.ਡੀ.ਓ. ਅਤੇ ਹਥਿਆਰਬੰਦ ਬਲਾਂ ਨੂੰ ਸਫ਼ਲਤਾ ਦੇ ਨਾਲ-ਨਾਲ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦੀ ਕਾਪੀ-ਬੁੱਕ ਪ੍ਰਦਰਸ਼ਨ ਲਈ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ