ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮਾਮਲੇ ਵਿਚ ਜਲਦੀ ਤੋਂ ਜਲਦੀ ਚਾਰਜਸ਼ੀਟ ਦਾਇਰ ਕਰਨ ਪੁਲਿਸ ਤੋਂ 4 ਦਿਨਾਂ ਅੰਦਰ ਕਾਰਵਾਈ ਦੀ ਵਿਸਥਾਰਤ ਰਿਪੋਰਟ ਵੀ ਮੰਗੀ ਹੈ।