JALANDHAR WEATHER

ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ ਤੋਂ ਵੱਧ ਜਾਇਦਾਦ ਦੇ ਕੇਸਾਂ ਰਾਹੀਂ ਭ੍ਰਿਸ਼ਟਾਚਾਰ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮੈਂ ਇਕ ਛੋਟੇ ਜਿਹੇ ਕੇਸ ਦਾ ਹਵਾਲਾ ਦੇ ਰਿਹਾ ਹਾਂ, ਜਿਸ ਵਿਚ ‘ਆਪ’ ਦੇ ਜੈਤੋਂ ਤੋਂ ਐਮ.ਐਲ.ਏ ਅਮੋਲਕ ਸਿੰਘ ਜਿਨ੍ਹਾਂ ਦੀ ਚੋਣ ਹਲਫ਼ੀਆ ਬਿਆਨ 2022 ਦੇ ਅਨੁਸਾਰ ਕੁੱਲ ਸੰਪਤੀ ਲਗਭਗ 13 ਲੱਖ ਹੈ ਪਰ ਉਸ ਨੇ 2023 ਵਿਚ ਇਕ ਟੋਇਟਾ ਫਾਰਚੂਨਰ ਗੱਡੀ 43 ਲੱਖ ਰੁਪਏ ਵਿੱਚ ਖਰੀਦੀ ਸੀ! ਤਾਂ ਕੀ ਮੁੱਖ ਮੰਤਰੀ ਵਿਜੀਲੈਂਸ ਬਿਊਰੋ ਨੂੰ ਇਸ ਖ਼ਰੀਦ ਦੇ ਸਰੋਤ ਦੀ ਜਾਂਚ ਕਰਨ ਲਈ ਕਹੇਗਾ? ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਹਨ ਤਾਂ ਕੀ ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੈ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ