JALANDHAR WEATHER

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਨਕਾਰ ਕੇ ਅਕਾਲੀ ਦਲ ਨੂੰ ਲਿਆਉਣ ਦੀ ਲੋੜ-ਸੁਖਬੀਰ

 ਸ੍ਰੀ ਮੁਕਤਸਰ ਸਾਹਿਬ/ਲੰਬੀ 1 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਮੇਵਾ ਸਿੰਘ)-ਯੂਥ ਅਕਾਲੀ ਦਲ ਵਲੋਂ ਅੱਜ ਲੰਬੀ ਵਿਖੇ ਹਲਕੇ ਦੀ ਵਿਸ਼ਾਲ ਰੈਲੀ ਕੀਤੀ ਗਈ, ਜਿਸ ਨੂੰ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਯੂਥ ਦੇ ਪ੍ਰਧਾਨ ਆਕਾਸ਼ਦੀਪ ਸਿੰਘ ਮਿੱਡੂਖੇੜਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਐਨੇ ਵੱਡੇ ਨੌਜਵਾਨਾਂ ਦੇ ਇਕੱਠ ਲਈ ਝਿੰਜਰ ਅਤੇ ਮਿਡੂਖੇੜਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਓ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਭਜਾ ਕੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰੀਏ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਦੀ ਵੱਡੀ ਦੇਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੈ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਣ ਨੂੰ ਪਹਿਲ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ