ਲੋਕ ਸਭਾ ਚੋਣਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਸਮਝੌਤਾ ਹੋ ਗਿਆ ਹੈ - ਸੁਖਬੀਰ ਸਿੰਘ ਬਾਦਲ

ਤਪਾ ਮੰਡੀ ,1 ਅਕਤੂਬਰ (ਵਿਜੇ ਸ਼ਰਮਾ) - ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਸਮਝੌਤਾ ਹੋ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਨਤਮਸਤਕ ਹੋਕੇ ਪਾਰਟੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਮੌਕੇ ਕੀਤਾ । ਸ਼ੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ ਤਾਂ ਜੋ ਸ਼ੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਿਚ ਸਫਲ ਹੋ ਸਕੇ । ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਤਾਜੋਕੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।