ਮਨੀਪੁਰ ਹਿੰਸਾ ਮਾਮਲੇ 'ਚ ਦੋਸ਼ੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ
ਇੰਫਾਲ, 1 ਅਕਤੂਬਰ - ਮਨੀਪੁਰ ਹਿੰਸਾ ਮਾਮਲੇ 'ਚ ਦੋਸ਼ੀ ਸੀਮਿਨਲੁਨ ਗੰਗਟੇ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਲਿਆ ਜਾ ਰਿਹਾ ਹੈ । ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਉਸ ਨੂੰ 3 ਅਕਤੂਬਰ ਤੱਕ ਦੋ ਦਿਨਾਂ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ ।