ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ’ਤੇ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 26 ਮਈ- ਸੁਪਰੀਮ ਕੋਰਟ ਨੇ ‘ਆਪ’ ਨੇਤਾ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ ’ਤੇ ਸ਼ਰਤਾਂ ਸਮੇਤ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਛੱਡ ਸਕਦੇ ਅਤੇ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦੇ ਸਕਦੇ।