ਅਖਬਾਰਾਂ ਵਾਲੀ ਗੱਡੀ ਨਾਲ ਵਾਪਰਿਆ ਸੜਕ ਹਾਦਸਾ

ਰਾਮਾਂ ਮੰਡੀ, 26 ਮਈ (ਤਰਸੇਮ ਸਿੰਗਲਾ)- ਅੱਜ ਸਵੇਰੇ 6 ਵਜੇ ਦੇ ਕਰੀਬ ਤਲਵੰਡੀ ਸਾਬੋ ਰੋਡ ’ਤੇ ਅਖ਼ਬਾਰਾਂ ਵਾਲੀ ਕਾਰ ਸੜਕ ’ਤੇ ਬਣੇ ਖੱਡੇ ’ਚ ਵੱਜਣ ਕਾਰਨ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਗੱਡੀ ਨਾਲ ਟੱਕਰਾ ਗਈ, ਜਿਸ ਵਿਚ ਅਖ਼ਬਾਰਾਂ ਵਾਲੀ ਗੱਡੀ ਦਾ ਚਾਲਕ ਸੰਨੀ ਕੁਮਾਰ ਬਠਿੰਡਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਰਿੰਕਾ ਮਿਸਤਰੀ ਵਲੋਂ ਐਂਬੂਲੈਂਸ ਰਾਹੀਂ ਸਿਵਿਲ ਹਸਪਤਾਲ ਰਾਮਾਂ ਮੰਡੀ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੀ ਮਦਦ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਦੋਵੇਂ ਵਾਹਨਾਂ ਦਾ ਨੁਕਸਾਨ ਹੋਇਆ ਹੈ। ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਦੇ ਪ੍ਰਧਾਨ ਲਾਭ ਚੰਦ ਸ਼ਰਮਾ ਨੇ ਹਾਦਸੇ ਲਈ ਸਰਕਾਰ ਨੂੰ ਕਸੂਰਵਾਰ ਦੱਸਿਆ ਹੈ।