ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਦੌਰੇ 'ਤੇ

ਨਵੀਂ ਦਿੱਲੀ, 2 ਅਕਤੂਬਰ-ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ 'ਤੇ ਸਵੇਰੇ ਕਰੀਬ 10.30 ਵਜੇ ਗੁਰੂ ਨਗਰੀ ਪਹੁੰਚਣਗੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਯੋਜਨਾ ਹੈ। ਇਹ ਵੀ ਜਾਣਕਾਰੀ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਨੇਤਾ ਹੀ ਉਨ੍ਹਾਂ ਦੇ ਨਾਲ ਰਹਿਣਗੇ।