JALANDHAR WEATHER

ਮਾਨ ਸਰਕਾਰ ਫੌਕੀ ਇਸ਼ਤਿਹਾਰਬਾਜ਼ੀ 'ਤੇ ਪੰਜਾਬ ਦਾ ਪੈਸਾ ਬਰਬਾਦ ਕਰ ਰਹੀ ਹੈ: ਅਰਸ਼ਦੀਪ ਕਲੇਰ

ਚੰਡੀਗੜ੍ਹ, 2 ਅਕਤੂਬਰ (ਦਵਿੰਦਰ ਸਿੰਘ)- ਮਾਨ ਸਰਕਾਰ ਵਲੋਂ ਪੰਜਾਬ ਦੇ ਖ਼ਜ਼ਾਨੇ 'ਚੋਂ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਬਰਬਾਦ ਕਰਕੇ ਸੂਬੇ ਦੇ ਲੋਕਾਂ ਦਾ ਪੈਸਾ ਲੁੱਟਿਆ ਜਾ ਰਿਹਾ ਹੈ ਤੇ ਅੱਜ ਕੇਜਰੀਵਾਲ ਦੇ ਪਟਿਆਲਾ 'ਚ ਪਹੁੰਚਣ ਮੌਕੇ 660 ਇਸ਼ਤਿਹਾਰੀ ਬੋਰਡ ਸ਼ਹਿਰ ਅੰਦਰ ਲਗਾਏ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਕਲੇਰ ਨੇ ਕਿਹਾ ਕਿ ਭਗਵੰਤ ਮਾਨ ਦੱਸਣ ਕਿ ਪੰਜਾਬ ਦਾ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਹੈ ਜਾਂ ਭਗਵੰਤ ਮਾਨ? ਕਲੇਰ ਨੇ ਕਿਹਾ ਕਿ ਅਕਾਲੀ ਸਰਕਾਰ ਵਲੋਂ ਬਣਾਈਆਂ ਬਿਲਡਿੰਗਾਂ ਨੂੰ ਮਾਨ ਸਰਕਾਰ ਰੰਗ ਰੋਗਨ ਕਰਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ