JALANDHAR WEATHER

ਭਗਵੰਤ ਮਾਨ ਡੰਮੀ ਮੁੱਖ ਮੰਤਰੀ, ਅਸਲੀ ਮੁੱਖ ਮੰਤਰੀ ਕੇਜਰੀਵਾਲ- ਸੁਖਬੀਰ ਸਿੰਘ ਬਾਦਲ

ਤਲਵੰਡੀ ਸਾਬੋ, 2 ਅਕਤੂਬਰ (ਰਣਜੀਤ ਸਿੰਘ ਰਾਜੂ)- ਪਟਿਆਲਾ ਵਿਖੇ ਅੱਜ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦੇ ਉਦਘਾਟਨ ਲਈ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਆਮਦ 'ਤੇ ਨਿਸ਼ਾਨਾ ਸਾਧਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰੀ ਲੋਕ ਫ਼ਤਵੇ ਨਾਲ ਸੱਤਾ 'ਚ ਆਇਆ ਭਗਵੰਤ ਮਾਨ ਹੁਣ ਸਿਰਫ਼ ਡੰਮੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ, ਜਦੋਂਕਿ ਪੰਜਾਬ ਦਾ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੈ ਜੋ ਸੂਬੇ 'ਚ ਪੰਜਾਬ ਸਰਕਾਰ ਦੇ ਹਸਪਤਾਲਾਂ ਅਤੇ ਸਕੂਲਾਂ ਦੇ ਉਦਘਾਟਨ ਕਰਦਾ ਫਿਰਦਾ ਹੈ। ਸੁਖਬੀਰ ਸਿੰਘ ਬਾਦਲ ਐਥੇ ਇਕ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਨ ਲਈ ਪੁੱਜੇ ਸਨ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ