ਖਸ-ਖਸ ਦੀ ਖੇਤੀ ਦੀ ਮਨਜ਼ੂਰੀ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਨਸਾਫ਼ ਟੀਮ ਪੰਜਾਬ ਵਲੋਂ ਖਸਖਸ ਦੀ ਖੇਤੀ ਦੀ ਮਨਜ਼ੂਰੀ ਦੀ ਮੰਗ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਦੇ ਪ੍ਰਬੰਧਕ ਜਗਮੀਤ ਸਿੰਘ ਜੱਗਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਖਸਖਸ ਦੀ ਖੇਤੀ ਲਈ ਮਨਜ਼ੂਰੀ ਦਿੱਤੀ ਜਾਵੇ, ਕਿਉਂਕਿ ਪੰਜਾਬ ਵਿਚ ਚਿੱਟੇ ਨਸ਼ੇ ਨਾਲ ਰੋਜ਼ਾਨਾ ਨੌਜਵਾਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਚਿੱਟੇ ਨਸ਼ਿਆਂ ਤੇ ਕੈਮੀਕਲ ਨੂੰ ਠੱਲ੍ਹ ਪਾਉਣ ਲਈ ਅਫ਼ੀਮ ਦੀ ਖੇਤੀ ਹੀ ਇਸ ਦਾ ਬਦਲ ਹੈ, ਜਿਸ ਨਾਲ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਇਆ ਜਾ ਸਕਦਾ ਹੈ। ਖਸਖਸ ਦੀ ਖੇਤੀ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।