ਨਵੇਂ ਸੰਸਦ ਭਵਨ ਨੇੜੇ 24 ਘੰਟੇ ਰਹੇਗੀ ਸੁਰੱਖਿਆ ਤਾਇਨਾਤ- ਦਿੱਲੀ ਪੁਲਿਸ

ਨਵੀਂ ਦਿੱਲੀ, 27 ਮਈ- ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਭਵਨ ਦੇ ਆਲੇ-ਦੁਆਲੇ ਦਿੱਲੀ ਪੁਲਿਸ ਦੇ ਕਰੀਬ 70 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਏ.ਸੀ.ਪੀ. ਰੈਂਕ ਦੇ ਅਧਿਕਾਰੀ ਸੀ.ਸੀ.ਟੀ.ਵੀ. ਰਾਹੀਂ ਸਾਰੀ ਨਿਗਰਾਨੀ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਨਵੀਂ ਸੰਸਦ ਭਵਨ ਦੇ ਆਲੇ-ਦੁਆਲੇ 24 ਘੰਟੇ ਸੁਰੱਖਿਆ ਤਾਇਨਾਤ ਰਹੇਗੀ।