ਸਾਕਸ਼ੀ ਕਤਲ ਕੇਸ: ਪੁਲਿਸ ਨੇ ਹੱਤਿਆ ਲਈ ਵਰਤਿਆ ਚਾਕੂ ਕੀਤਾ ਬਰਾਮਦ
ਨਵੀਂ ਦਿੱਲੀ, 2 ਜੂਨ- ਡੀ. ਸੀ. ਪੀ. ਆਊਟਰ ਨਾਰਥ ਰਵੀ ਕੁਮਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਪੁਲਿਸ ਨੇ ਸਾਕਸ਼ੀ ਕਤਲ ਕੇਸ ਵਿਚ ਵਰਤਿਆ ਗਿਆ ਚਾਕੂ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਸ ਚਾਕੂ ਨਾਲ ਸਾਹਿਲ ਨੇ ਸਾਕਸ਼ੀ ਦੇ ਸਰੀਰ ’ਤੇ ਇਕ-ਦੋ ਵਾਰ ਨਹੀਂ ਸਗੋਂ 21 ਵਾਰ ਕੀਤੇ ਸਨ। ਪੁਲਿਸ ਨੇ ਇਹ ਚਾਕੂ ਰਿਠਾਲਾ ਤੋਂ ਬਰਾਮਦ ਕੀਤਾ ਹੈ। ਦੂਜੇ ਪਾਸੇ ਅਦਾਲਤ ਨੇ ਮੁਲਜ਼ਮ ਸਾਹਿਲ ਦੇ ਪੁਲਿਸ ਰਿਮਾਂਡ ਵਿਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਸਾਹਿਲ ਲਗਾਤਾਰ ਆਪਣੇ ਬਿਆਨ ਬਦਲ ਰਿਹਾ ਹੈ।